ਰਨਾਲ। ਕਰਨਾਲ ਦੇ ਘਰੌਂਡਾ ਵਿੱਚ ਇੱਕ ਨੌਜਵਾਨ ਦੇ ਸਿਰ ’ਤੇ ਰਾਡ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਦੁਕਾਨ ’ਤੇ ਸਫਾਈ ਕਰ ਰਹੇ ਨੌਜਵਾਨ ਦੇ ਸਿਰ ’ਤੇ ਰਾਡ ਨਾਲ 9 ਵਾਰ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਵਾਰਦਾਤ ਤੋਂ ਬਾਅਦ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਬਾਹਰ ਖੜ੍ਹੇ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਬਾਅਦ ਵਿੱਚ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇਹ ਵਾਰਦਾਤ ਸ਼ੁੱਕਰਵਾਰ ਸਵੇਰੇ ਦੀ ਦੱਸੀ ਜਾ ਰਹੀ ਹੈ। ਪੂਰੀ ਘਟਨਾ ਦੁਕਾਨ ਵਿੱਚ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ।









