ਚੰਡੀਗੜ੍ਹ : ਵਿੱਤ ਮੰਤਰੀ ਅਤੇ ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਨੇ ਯੂਨੀਅਨਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਗੌਰ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਅਤੇ ਵਿੱਤ ਵਿਭਾਗ ਜਾਂ ਪ੍ਰਸੋਨਲ ਵਿਭਾਗ ਦੇ ਦਖ਼ਲ ਦੀ ਲੋੜ ਵਾਲੇ ਕੇਸਾਂ ਦੀ ਕਾਰਵਾਈ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜਸਵੀਰ ਸਿੰਘ ਧੀਮਾਨ, ਇੰਜੀ. ਅਜੈਪਾਲ ਸਿੰਘ ਅਟਵਾਲ, ਇੰਜੀ. ਅਮਰਦੀਪ ਸਿੰਘ, ਇੰਜੀ. ਜਤਿੰਦਰ ਗਰਗ, ਇੰਜੀ. ਸੁਖਵੰਤ ਸਿੰਘ ਅਤੇ ਇੰਜੀ. ਡੀ.ਕੇ. ਗੋਇਲ; ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਬਲਵਿੰਦਰ ਸਿੰਘ, ਸੰਦੀਪ ਖੱਤਰੀ, ਸ਼ੇਰ ਸਿੰਘ ਅਤੇ ਮਨਦੀਪ ਸਿੰਘ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀ.ਐਸ.ਈ.ਬੀ. ਵੱਲੋਂ ਕੁਲਜੀਤ ਸਿੰਘ ਰਤੌਲ; ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ; ਰੂਰਲ ਹੈਲਥ ਫਾਰਮਾਸਿਸਟ ਯੂਨੀਅਨ ਵੱਲੋਂ ਗੁਰਮੀਤ ਸਿੰਘ ਅਤੇ ਨਵਜੋਤ ਕੌਰ; ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵੱਲੋਂ ਕਮਲਜੀਤ ਸਿੰਘ ਚੌਹਾਨ; ਅਤੇ ਪੰਜਾਬ ਪੁਲਿਸ ਵੇਟਿੰਗ ਲਿਸਟ 2016 ਯੂਨੀਅਨ ਵੱਲੋਂ ਅਮਨਦੀਪ ਸਿੰਘ ਹਾਜ਼ਰ ਸਨ।









