CITY HOME NEWS

Home ∕ Politics ∕ ਸਰਕਾਰ ਝੁਕੀ, ਮੁਲਾਜ਼ਮਾਂ ਦੀ ਹੋਈ ਜਿੱਤ

 ਚੰਡੀਗੜ੍ਹ। ਆਖਰ ਅੱਜ ਪੰਜਾਬ ਸਰਕਾਰ ਮੁਲਾਜ਼ਮਾ ਅੱਗੇ ਝੁੱਕ ਗਈ ਹੈ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਸਰਕਾਰ ਨੇ ਮੁਲਾਜ਼ਮਾ ਨੂੰ ਅੱਠ ਫੀਸਦੀ ਡੀਏ ਦੇਣ ਦੀ ਕੰਮ ਭਰ ਦਿੱਤੀ ਹੈ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਮੰਨਣ ਲਈ ਹਰੇਕ ਮਹੀਨੇ ਅਲੱਗ ਤੋਂ ਮੀਟਿੰਗ ਕਰਨ ਦਾ ਭਰੋਸਾ ਵੀ ਦਿੱਤਾ ਹੈ।

ਪਹਿਲਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ‘ਚ ਹੋਈ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਲੰਬਿਤ ਮਹਿੰਗਾਈ ਭੱਤੇ (ਡੀਏ) ਨੂੰ ਲੈ ਕੇ ਸਹਿਮਤੀ ਬਣੀ। ਸਰਕਾਰ ਨੇ ਡੀਏ ‘ਚ ਕੁੱਲ 8 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਹ ਵਾਧਾ 4-4 ਫੀਸਦੀ ਦੀਆਂ ਦੋ ਕਿਸ਼ਤਾਂ ‘ਚ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਦੇ ਮੁਲਾਜ਼ਮਾਂ ਦਾ ਕੁੱਲ ਡੀਏ ਵਧ ਕੇ 50 ਫੀਸਦੀ ਹੋ ਜਾਵੇਗਾ। ਖਾਸ ਗੱਲ ਇਹ ਹੈ ਕਿ ਵਧਿਆ ਹੋਇਆ ਡੀਏ ਇਸੇ ਮਹੀਨੇ ਦੀ ਤਨਖਾਹ ਨਾਲ ਜਾਰੀ ਕਰਨ ਦੀ ਗੱਲ ਕਹੀ ਗਈ ਹੈ। ਤਿਉਹਾਰੀ ਸੀਜ਼ਨ ਤੋਂ ਪਹਿਲਾਂ ਹੋਏ ਇਸ ਫੈਸਲੇ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਰਾਹਤ ਮਿਲੇਗੀ।

ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੌਜੂਦ ਸਨ। ਮੁਲਾਜ਼ਮਾਂ ਵੱਲੋਂ ਸਾਂਝਾ ਫਰੰਟ ਆਫ਼ ਪੈਨਸ਼ਨਰਜ਼, ਸੰਯੁਕਤ ਮੁਲਾਜ਼ਮ ਮੰਚ, ਪੰਜਾਬ ਸਕੱਤਰੇਤ ਐਸੋਸੀਏਸ਼ਨ, ਪੰਜਾਬ ਸਿਵਲ ਸਕੱਤਰੇਤ ਆਫਿਸਰਜ਼ ਐਸੋਸੀਏਸ਼ਨ (ਸੇਵਾਮੁਕਤ) ਸਮੇਤ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ 12 ਨੁਮਾਇੰਦਿਆਂ ਨੇ ਮੀਟਿੰਗ ‘ਚ ਹਿੱਸਾ ਲਿਆ।

ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਹੋਈ ਸਹਿਮਤੀ ਅਨੁਸਾਰ ਡੀਏ ‘ਚ ਕੁੱਲ 8 ਫੀਸਦੀ ਵਾਧਾ ਕੀਤਾ ਜਾਵੇਗਾ। ਇਸ ਨੂੰ 4-4 ਫੀਸਦੀ ਦੀਆਂ ਦੋ ਕਿਸ਼ਤਾਂ ‘ਚ ਜਾਰੀ ਕੀਤਾ ਜਾਵੇਗਾ। ਇਸ ਨਾਲ ਮੁਲਾਜ਼ਮਾਂ ਨੂੰ ਮਿਲਣ ਵਾਲਾ ਕੁੱਲ ਮਹਿੰਗਾਈ ਭੱਤਾ 50 ਫੀਸਦੀ ਹੋ ਜਾਵੇਗਾ। ਸਰਕਾਰ ਨੇ ਵਧਿਆ ਹੋਇਆ ਡੀਏ ਇਸੇ ਮਹੀਨੇ ਦੀ ਤਨਖਾਹ ਨਾਲ ਦੇਣ ਦੀ ਗੱਲ ਕਹੀ ਹੈ। ਇਸ ਕਾਰਨ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮੁਲਾਜ਼ਮਾਂ ਦੀ ਤਨਖਾਹ ‘ਚ ਵਾਧਾ ਹੋਵੇਗਾ।

About Author

Posted By City Home News

Leave a Reply

Your email address will not be published. Required fields are marked *