CITY HOME NEWS

HomeNATIONALਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਲਗਾਤਾਰ ਦੂਜੀ ਵਾਰ ਸੰਸਦ ਰਤਨ ਐਵਾਰਡ

ਜਲੰਧਰ : ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸਾਲ 2026 ਦੇ ਲਈ ਸੰਸਦ ਰਤਨ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਲਗਾਤਾਰ ਦੂਜੀ ਵਾਰ ਮਿਲ ਰਿਹਾ ਹੈ। ਚੰਨੀ ਨੂੰ ਖੇਤੀ, ਫੂਡ ਪ੍ਰੋਸੈਸਿੰਗ ਤੇ ਡੇਅਰੀ ਫਾਰਮਿੰਗ ਸਬੰਧੀ ਸੰਸਦ ਦੀ ਸਥਾਈ ਕਮੇਟੀ-ਖੇਤੀ ਅਤੇ ਕਿਸਾਨ ਭਲਾਈ ਕਮੇਟੀ ਦੇ ਪ੍ਰਧਾਨ ਦੇ ਰੂਪ ’ਚ ਬਿਹਤਰੀਨ ਕੰਮ ਤੇ ਕਿਸਾਨ ਤੇ ਖੇਤ ਮਜ਼ਦੂਰਾਂ ਦੇ ਮੁੱਦੇ ਚੁੱਕਣ ਲਈ ਚੁਣਿਆ ਗਿਆ ਹੈ। ਇਹ ਪੁਰਸਕਾਰ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਦੀ ਅਗਵਾਈ ’ਚ ਪ੍ਰਾਈਮ ਪੁਆਇੰਟ ਫਾਊਂਡੇਸ਼ਨ ਵੱਲੋਂ 2010 ’ਚ ਸ਼ੁਰੂ ਕੀਤਾ ਗਿਆ ਸੀ।

About Author

Posted By City Home News

Leave a Reply

Your email address will not be published. Required fields are marked *