CITY HOME NEWS

HomeLocal Newsਹੜਤਾਲੀ ਸਰਕਾਰੀ ਮੁਲਾਜ਼ਮਾਂ ਨੂੰ CM Mann ਦੀ ਦੋ-ਟੁੱਕ, ਕਿਹਾ- ਗੱਲਬਾਤ ਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ

ਪੰਜਾਬ ਵਿੱਚ ਚੱਲ ਰਹੀ ਸਮੂਹਿਕ ਛੁੱਟੀ ਦੀ ਹੜਤਾਲ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜਤਾਲੀ ਸਰਕਾਰੀ ਮੁਲਾਜ਼ਮਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ। ਇੱਕ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਇੱਕ ਅਹਿਮ ਹਿੱਸਾ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਰੇਕ ਮਸਲੇ ਦਾ ਠੋਸ ਹੱਲ ਕੱਢਣ ਲਈ ਵਚਨਬੱਧ ਹੈ। ਹਾਲਾਂਕਿ, ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਆਖਿਆ ਕਿ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਸਰਕਾਰ ਨਾਲ ਗੱਲਬਾਤ ਦਾ ਰਸਤਾ ਉਦੋਂ ਹੀ ਖੁੱਲ੍ਹੇਗਾ, ਜਦੋਂ ਮੁਲਾਜ਼ਮ ਜਥੇਬੰਦੀਆਂ ਆਪਣੀ ਹੜਤਾਲ ਤੁਰੰਤ ਖ਼ਤਮ ਕਰਨਗੀਆਂ। ਜ਼ਿਕਰਯੋਗ ਹੈ ਕਿ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਸੂਬੇ ਦੇ ਹਜ਼ਾਰਾਂ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ।

ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ…

ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ… ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…

About Author

Posted By City Home News

Leave a Reply

Your email address will not be published. Required fields are marked *