CITY HOME NEWS

HomePoliticsਅੱਜ ED ਸਾਹਮਣੇ ਪੇਸ਼ ਹੋ ਸਕਦੇ ਨੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ

 ਜਲੰਧਰ। ਮੋਹਾਲੀ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਮੌਜੂਦਾ ਵਧੀਕ ਮੁੱਖ ਸਕੱਤਰ (ਮਾਲ ਵਿਭਾਗ) ਅਨੁਰਾਗ ਵਰਮਾ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜਲੰਧਰ ਸਥਿਤ ਖੇਤਰੀ ਦਫ਼ਤਰ ਅੱਗੇ ਪੇਸ਼ ਹੋਣਗੇ। ਈ.ਡੀ. ਨੇ ਉਨ੍ਹਾਂ ਨੂੰ 7 ਸਤੰਬਰ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ।

ਇਸ ਤੋਂ ਪਹਿਲਾਂ ਈ.ਡੀ. ਨੇ ਅਨੁਰਾਗ ਵਰਮਾ ਨੂੰ 31 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਹਾਲਾਂਕਿ, ਉਸ ਦਿਨ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋ ਸਕੇ ਸਨ ਅਤੇ ਉਨ੍ਹਾਂ ਨੇ ਜ਼ਰੂਰੀ ਸਰਕਾਰੀ ਦਸਤਾਵੇਜ਼ ਅਤੇ ਰਿਕਾਰਡ ਇਕੱਠੇ ਕਰਨ ਲਈ ਜਾਂਚ ਏਜੰਸੀ ਤੋਂ ਕੁਝ ਹੋਰ ਸਮਾਂ ਮੰਗਿਆ ਸੀ। ਉਨ੍ਹਾਂ ਦੀ ਇਸ ਮੰਗ ‘ਤੇ ਕਾਰਵਾਈ ਕਰਦਿਆਂ ਈ.ਡੀ. ਨੇ 7 ਸਤੰਬਰ ਦੀ ਨਵੀਂ ਤਾਰੀਖ਼ ਮੁਕਰਰ ਕੀਤੀ ਸੀ।ਇਹ ਮਾਮਲਾ ਮੋਹਾਲੀ ਸਥਿਤ ‘ਸਨਟੈਕ ਸਿਟੀ’ ਅਤੇ ‘ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ’ ਦੇ ਰੀਅਲ ਅਸਟੇਟ ਪ੍ਰੋਜੈਕਟਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਜੁੜਿਆ ਹੋਇਆ ਹੈ। ਈ.ਡੀ. ਵੱਲੋਂ ਲਗਪਗ 348 ਕਰੋੜ ਰੁਪਏ ਦੇ ਇਸ ਵੱਡੇ ਘੁਟਾਲੇ ਅਤੇ ਮਨੀ ਲਾਂਡਰਿੰਗ ਦੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਨਿੱਜੀ ਬਿਲਡਰਾਂ ਨੂੰ ਕਥਿਤ ਤੌਰ ‘ਤੇ ਅਨੁਚਿਤ ਲਾਭ ਪਹੁੰਚਾਉਣ ਲਈ ਜ਼ਮੀਨ ਦੀ ਵਰਤੋਂ ਬਦਲਣ ਦੀ ਮਨਜ਼ੂਰੀ ਕਿਸ ਤਰ੍ਹਾਂ ਦਿੱਤੀ ਗਈ।

ਪ੍ਰੋਜੈਕਟਾਂ ਦੇ ਪ੍ਰਵਾਨਿਤ ਲੇਆਊਟ ਵਿੱਚ ਗੈਰ-ਕਾਨੂੰਨੀ ਬਦਲਾਅ ਕਰਨ ਦੀ ਇਜਾਜ਼ਤ ਦਿੰਦੇ ਸਮੇਂ ਕਿਹੜੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗਿਆ ਗਿਆ।

ਕੀ ਵਿਭਾਗੀ ਅਧਿਕਾਰੀਆਂ ਨੇ ਨਿਯਮਾਂ ਨੂੰ ਦਰਕਿਨਾਰ ਕਰਕੇ ਬਿਲਡਰਾਂ ਨੂੰ ਫਾਇਦਾ ਪਹੁੰਚਾਇਆ ਅਤੇ ਇਸ ਪੂਰੀ ਪ੍ਰਕਿਰਿਆ ਵਿੱਚ ਉੱਚ ਅਧਿਕਾਰੀਆਂ ਦੀ ਕੀ ਭੂਮਿਕਾ ਸੀ।

ਅੱਜ ਦੀ ਪੁੱਛਗਿੱਛ ਦੌਰਾਨ ਈਡੀ ਅਨੁਰਾਗ ਵਰਮਾ ਤੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਲਏ ਗਏ ਪ੍ਰਸ਼ਾਸਨਿਕ ਫੈਸਲਿਆਂ ਅਤੇ ਸਰਕਾਰੀ ਫਾਈਲਾਂ ਸੰਬੰਧੀ ਕਈ ਤਿੱਖੇ ਸਵਾਲ ਪੁੱਛ ਸਕਦੀ ਹੈ।

About Author

Posted By City Home News

Leave a Reply

Your email address will not be published. Required fields are marked *