CITY HOME NEWS

HomeLocal Newsਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਰਤਨ ਸਮਾਗਮ ਕਰਵਾਇਆ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆ ਹੋਇਆ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਤੇ ਭਗਤਾਂ ਵੱਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਦੇ ਸਦਕਾ ਸਮੁੱਚੀ ਲੋਕਾਈ ਆਪਣਾ ਸਤਿਕਾਰ ਅਰਪਿਤ ਕਰਦੀ ਹੈ। ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਭਾਈ ਜਲਵਿੰਦਰ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦਾ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਮਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ ਤਾ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ਤੇ ਭਾਈ ਜਲਵਿੰਦਰ ਸਿੰਘ ਦੇ ਹਜੂਰੀ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ । ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ,ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐੱਨਪੀ ਸਿੰਘ ਕਥੂਰੀਆਂ, ਰਘਬੀਰ ਸਿੰਘ,ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ , ਸੁਰਜੀਤ ਸਿੰਘ ਮਨਚੰਦਾ,ਤਜਿੰਦਰਪਾਲ ਸਿੰਘ, ਦਾਨ ਸਿੰਘ ,ਹਰਪ੍ਰੀਤ ਸਿੰਘ ਨੀਟਾ,ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ,ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

About Author

Posted By City Home News

Leave a Reply

Your email address will not be published. Required fields are marked *