CITY HOME NEWS

HomeLocal Newsਪੋਲੀਟੈਕਨਿਕ ਕਾਲਜ ’ਚ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਲੁਧਿਆਣਾ ਐਸਆਰਐਸ ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮਟਿਡ ਅਤੇ ਵੈਲਿਊ ਲਾਈਫ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਮਨੋਜ ਕੁਮਾਰ ਜਾਂਬਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ, ਟ੍ਰੈਫਿਕ ਨਿਯਮਾਂ ਅਤੇ ਜ਼ਿੰਮੇਵਾਰ ਡਰਾਈਵਿੰਗ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ 300 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ, ਹੈਲਮੇਟ ਦੀ ਮਹੱਤਤਾ, ਸੁਰੱਖਿਅਤ ਰਾਈਡਿੰਗ ਤਕਨੀਕਾਂ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਮੁੱਢਲੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪ੍ਰਦਰਸ਼ਨ ਅਤੇ ਸੁਰੱਖਿਅਤ ਰਾਈਡਿੰਗ ਗਤੀਵਿਧੀਆਂ ਰਾਹੀਂ ਵਿਹਾਰਕ ਸਿਖਲਾਈ ਵੀ ਦਿੱਤੀ ਗਈ। ਪ੍ਰਿੰਸੀਪਲ ਜਾਂਬਲਾ ਨੇ ਕਿਹਾ ਕਿ ਸੜਕ ਸੁਰੱਖਿਆ ਹਰ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ। ਨੌਜਵਾਨਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ ਅਤੇ ਅਜਿਹੇ ਪ੍ਰੋਗਰਾਮ ਜ਼ਿੰਮੇਵਾਰ ਨਾਗਰਿਕ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਇਸ ਜਾਗਰੂਕਤਾ ਮੁਹਿੰਮ ਲਈ ਸਹਿਯੋਗ ਦੇਣ ’ਤੇ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮਟਿਡ ਅਤੇ ਵੈਲਿਊ ਲਾਈਫ ਫਾਊਂਡੇਸ਼ਨ ਦਾ ਧੰਨਵਾਦ ਕੀਤਾ। ਅੰਤ ਵਿੱਚ ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੇਟ ਪਹਿਨਣ ਅਤੇ ਸੁਰੱਖਿਅਤ ਰਾਈਡਿੰਗ ਨੂੰ ਉਤਸ਼ਾਹਿਤ ਕਰਨ ਦਾ ਪ੍ਰਣ ਲਿਆ। ਕਾਲਜ ਪ੍ਰਬੰਧਨ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕੋਆਰਡੀਨੇਸ਼ਨ ਟੀਮ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।

About Author

Posted By City Home News

Leave a Reply

Your email address will not be published. Required fields are marked *