CITY HOME NEWS

Homenewsਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਗੜ੍ਹੀ ਨੇ ਦਿੱਤਾ ਅਸਤੀਫ਼ਾ, ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜਿਆ

Chandigarh : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੁਪਹਿਰ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਸਤੀਫ਼ਾ ਦੇਣ ਦੀ ਜਾਣਕਾਰੀ ਦਿੱਤੀ। ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਨੇ 26 ਅਗਸਤ ਨੂੰ ਦੁਪਹਿਰ ਬਾਅਦ ਹੀ ਆਪਣਾ ਅਸਤੀਫ਼ਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤਾ ਸੀ।ਜ਼ਿਕਰਯੋਗ ਹੈ ਕਿ ਗੜ੍ਹੀ ਨੂੰ ਵੀਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਚਮਕੌਰ ਸਾਹਿਬ ਦੀ ਰਾਖਵੀਂ ਸੀਟ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਅਹੁਦੇ ਤੋਂ ਅਸਤੀਫ਼ੇ ਨੂੰ ਵੀ ਉਨ੍ਹਾਂ ਦੀ ਸਿਆਸੀ ਸਰਗਰਮੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

About Author

Posted By City Home News

Leave a Reply

Your email address will not be published. Required fields are marked *