CITY HOME NEWS

HomeCrimeਲੁਧਿਆਣਾ ਦੇ ਸੁਭਾਸ਼ ਨਗਰ ‘ਚ ਮਚੀ ਹਲਚਲ

 ਲੁਧਿਆਣਾ । ਸੁਭਾਸ਼ ਨਗਰ ਦੀ ਤ੍ਰਿਕੋਣੀ ਪਾਰਕ ਨੇੜੇ ਸਵੇਰੇ ਕੂੜੇ ਦੇ ਢੇਰ ਕੋਲ ਡਰੋਨ ਪਿਆ ਮਿਲਣ ਤੋਂ ਬਾਅਦ ਇਲਾਕੇ ਵਿੱਚ ਹਲਚਲ ਮਚ ਗਈ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਚੌਕੀ ਸੁਭਾਸ਼ ਨਗਰ ਦੇ ਇੰਚਾਰਜ ਗੁਰਦਿਆਲ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਡਰੋਨ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਮੁਢਲੀ ਪੜਤਾਲ ਦੌਰਾਨ ਪੁਲਿਸ ਨੂੰ ਇਹ ਡਰੋਨ ਖਿਡੌਣਾ ਡਰੋਨ ਜਾਪ ਰਿਹਾ ਹੈ। ਹਾਲਾਂਕਿ ਇਸ ਦੀ ਪੂਰੀ ਤਰ੍ਹਾਂ ਜਾਂਚ ਲਈ ਪੁਲਿਸ ਵੱਲੋਂ ਤਕਨੀਕੀ ਟੀਮ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਡਰੋਨ ਇੱਥੇ ਕਿਵੇਂ ਪਹੁੰਚਿਆ ਅਤੇ ਇਸ ਨੂੰ ਕੌਣ ਛੱਡ ਕੇ ਗਿਆ।ਡਰੋਨ ਮਿਲਣ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਣ ਲੱਗ ਪਈਆਂ ਅਤੇ ਲੋਕਾਂ ਵਿੱਚ ਕੁਝ ਸਮੇਂ ਲਈ ਚਿੰਤਾ ਦਾ ਮਾਹੌਲ ਬਣ ਗਿਆ। ਚੌਕੀ ਇੰਚਾਰਜ ਗੁਰਦਿਆਲ ਸਿੰਘ ਨੇ ਸਪੱਸ਼ਟ ਕੀਤਾ ਕਿ ਮੁਢਲੀ ਜਾਂਚ ਵਿੱਚ ਇਹ ਖਿਡੌਣਾ ਡਰੋਨ ਜਾਪਦਾ ਹੈ ਅਤੇ ਦਹਿਸ਼ਤ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਟੀਮ ਵੱਲੋਂ ਡਰੋਨ ਦੀ ਜਾਂਚ ਕਰਵਾਈ ਜਾਵੇਗੀ।

ਫਿਲਹਾਲ ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੋਨ ਇੱਥੇ ਕਦੋਂ ਅਤੇ ਕਿਸ ਤਰ੍ਹਾਂ ਪਹੁੰਚਿਆ।

About Author

Posted By City Home News

Leave a Reply

Your email address will not be published. Required fields are marked *