CITY HOME NEWS

Homeludhianaਵੈਟਰਨਰੀ ’ਵਰਸਿਟੀ ’ਚ ‘ਖੇਲੋ ਇੰਡੀਆ ਸੰਵਾਦ’ ਅੱਜ

ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ‘ਮਾਈ ਭਾਰਤ–ਕੌਮੀ ਖੇਡ ਦਿਵਸ 2026’ ਮੌਕੇ ਅੱਜ (27 ਅਗਸਤ) ਵਿਸ਼ੇਸ਼ ਪ੍ਰੋਗਰਾਮ ‘ਖੇਲੋ ਇੰਡੀਆ ਸੰਵਾਦ ਖੇਲ ਕੀ ਬਾਤ ਪੀਐੱਮ ਕੇ ਸਾਥ’ ਕਰਵਾਇਆ ਜਾ ਰਿਹਾ ਹੈ। ਕਾਲਜ ਆਫ ਐਨੀਮਲ ਬਾਇਓਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਹੋ ਰਹੇ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਖੇਡਾਂ, ਤੰਦਰੁਸਤੀ, ਅਨੁਸ਼ਾਸਨ ਅਤੇ ਖੇਡ ਗਤੀਵਿਧੀਆਂ ਪ੍ਰਤੀ ਉਤਸ਼ਾਹ ਪੈਦਾ ਕਰਨਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਦੇਸ਼ ਦੀ ਖੇਡ ਲਹਿਰ ਨਾਲ ਜੋੜਨ ਅਤੇ ਖੇਡਾਂ ਨੂੰ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਵਾਈਸ ਚਾਂਸਲਰ ਡਾ. ਜੇਪੀ.ਐੱਸ. ਗਿੱਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਤੰਦਰੁਸਤੀ ਵੱਲ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਉਤਪਾਦਕ ਜੀਵਨ-ਸ਼ੈਲੀ ਦਾ ਅਟੁੱਟ ਹਿੱਸਾ ਬਣਾਉਣ ਦੀ ਲੋੜ ਹੈ।

ਐੱਨਐੱਸਐੱਸ ਪ੍ਰੋਗਰਾਮ ਕੋਆਰਡੀਨੇਟਰ ਡਾ. ਨਿਧੀ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸ ਨੂੰ ਦੋ-ਤਰਫ਼ਾ ਸੰਚਾਰ ਪ੍ਰਣਾਲੀ ਰਾਹੀਂ ਲਾਈਵ ਪ੍ਰਸਾਰਿਤ ਕੀਤਾ ਜਾਵੇਗਾ। ਇਸ ਰਾਹੀਂ ਵਿਦਿਆਰਥੀਆਂ ਅਤੇ ਹੋਰ ਭਾਗੀਦਾਰਾਂ ਨੂੰ ਖੇਡਾਂ ਅਤੇ ਨੌਜਵਾਨਾਂ ਨਾਲ ਸਬੰਧਤ ਕੌਮੀ ਪੱਧਰ ਦੀ ਗੱਲਬਾਤ ਨੂੰ ਦੇਖਣ ਅਤੇ ਉਸ ਨਾਲ ਜੁੜਨ ਦਾ ਮੌਕਾ ਮਿਲੇਗਾ। ਪ੍ਰੋਗਰਾਮ ਦੌਰਾਨ ਨਾਮਵਰ ਖਿਡਾਰੀਆਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਵਿਸ਼ੇਸ਼ ਗੱਲਬਾਤ ਵੀ ਕਰਵਾਈ ਜਾਵੇਗੀ। ਸਟੇਟ ਐਵਾਰਡੀ ਅਤੇ ਸੀਨੀਅਰ ਨੈਸ਼ਨਲ ਮੈਡਲਿਸਟ ਵੇਟਲਿਫਟਰ ਵਾਣੀ ਪੁਰੀ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ। ਉਹ ਦੋ ਵਾਰ ਜੂਨੀਅਰ ਨੈਸ਼ਨਲ ਚੈਂਪੀਅਨ ਅਤੇ ਦੋ ਵਾਰ ‘ਖੇਲੋ ਇੰਡੀਆ’ ਚੈਂਪੀਅਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਕੁੱਝ ਸੋਸ਼ਲ ਮੀਡੀਆ ਇਨਫਲੂਐਂਸਰ ਵੀ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਨਗੇ ਅਤੇ ਉਨ੍ਹਾਂ ਨੂੰ ਖੇਡਾਂ, ਤੰਦਰੁਸਤੀ ਅਤੇ ਨੌਜਵਾਨਾਂ ਦੀ ਸਕਾਰਾਤਮਕ ਭੂਮਿਕਾ ਵੱਲ ਪ੍ਰੇਰਿਤ ਕਰਨਗੇ। ਡਾਇਰੈਕਟਰ ਸਟੂਡੈਂਟਸ ਵੈਲਫੇਅਰ ਡਾ. ਜੇਐੱਸ. ਹੁੰਦਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਯੂਨੀਵਰਸਿਟੀ ਦੀ ਖੇਡਾਂ ਨੂੰ ਉਤਸ਼ਾਹਿਤ ਕਰਨ, ਵਿਦਿਆਰਥੀ ਭਲਾਈ ਅਤੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਸਰਗਰਮ ਭਾਗੀਦਾਰੀ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਸਿਹਤਮੰਦ ਜੀਵਨ-ਸ਼ੈਲੀ, ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਵਿਕਸਿਤ ਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

About Author

Posted By City Home News

Leave a Reply

Your email address will not be published. Required fields are marked *