ਅੰਮ੍ਰਿਤਸਰ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਅੱਜ 21 ਸਤੰਬਰ ਨੂੰ ਭਾਰਤੀ ਸਮੇਂ ਮੁਤਾਬਕ ਸ਼ਾਮ ਵੇਲੇ 5:30 ਵਜੇ ਨਗਰ ਕੀਰਤਨ ਲੈ ਕੇ ਆਇਆ ਜਾ ਰਿਹਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਬਾਬਾ ਨਾਨਕ ਅਤੇ ਬਾਰਡਰ ਦੇ ਇਲਾਕੇ ਦੀ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅੱਜ ਸੰਧਿਆ ਵੇਲੇ ਭਾਰਤੀ ਸਮੇਂ ਅਨੁਸਾਰ 5:30 ਵਜੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜੇ ਜ਼ੀਰੋ ਲਾਈਨ ਉੱਤੇ ਪੁੱਜ ਕੇ ਸਮਾਗਮ ਅਤੇ ਅਰਦਾਸ ’ਚ ਵੱਧ ਤੋਂ ਵੱਧ ਸ਼ਮੂਲੀਅਤ ਜ਼ਰੂਰ ਕਰਨ ਤਾਂ ਜੋ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਜਾ ਸਕੇ ਕਿ ਲਾਂਘਾ ਜਲਦ ਖੁੱਲ੍ਹੇ ਅਤੇ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਪਹਿਲਾਂ ਦੀ ਤਰ੍ਹਾਂ ਦਰਸ਼ਨ ਦੀਦਾਰ ਕਰ ਸਕੇ।









