CITY HOME NEWS

HomeBusiness25 ਅਕਤੂਬਰ ਤੋਂ ਸ਼ੁਰੂ ਹੋਣਗੀਆਂ ਹਫ਼ਤੇ ‘ਚ ਤਿੰਨ ਸਿੱਧੀਆਂ ਉਡਾਣਾਂ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਮ੍ਰਿਤਸਰ-ਆਬੂਧਾਬੀ ਲਈ ਏਅਰ ਇੰਡੀਆ ਦੀਆਂ ਹਫ਼ਤੇ ’ਚ ਤਿੰਨ ਉਡਾਣਾਂ ਦੀ ਸ਼ੁਰੂਆਤ 25 ਅਕਤੂਬਰ ਤੋਂ ਹੋਵੇਗੀ। ਵੀਰਵਾਰ, ਸ਼ਨਿਚਰਵਾਰ ਤੇ ਐਤਵਾਰ ਨੂੰ ਅੰਮ੍ਰਿਤਸਰ ਤੋਂ ਆਬੂਧਾਬੀ ਉਡਾਣ ਰਾਤ 8.40 ਵਜੇ ਉੱਡੇਗੀ। ਉਥੇ, ਇਹ ਉਡਾਣ ਰਾਤ 11.50 ਵਜੇ ਆਬੂਧਾਬੀ ਪੁੱਜੇਗੀ। ਇਸੇ ਤਰ੍ਹਾਂ ਸ਼ੁੱਕਰਵਾਰ, ਐਤਵਾਰ ਤੇ ਸੋਮਵਾਰ ਨੂੰ ਆਬੂਧਾਬੀ ਤੋਂ ਅੰਮ੍ਰਿਤਸਰ ਦੀ ਉਡਾਣ ਅੱਧੀ ਰਾਤ 12.55 ਵਜੇ ਰਵਾਨਾ ਹੋ ਕੇ ਸਵੇਰੇ 6.15 ਵਜੇ ਅੰਮ੍ਰਿਤਸਰ ਪੁੱਜੇਗੀ। ਇਸ ਲਈ ਏਅਰ ਇੰਡੀਆ ਐਕਸਪ੍ਰੈੱਸ ਦੀ ਵੈੱਬਸਾਈਟ ’ਤੇ ਬੁਕਿੰਗ ਸ਼ੁਰੂ ਹੋ ਗਈ ਹੈ। ਕੋਰੋਨਾ ਕਾਲ ’ਚ ਇਹ ਉਡਾਣ ਬੰਦ ਕਰ ਦਿੱਤੀ ਗਈ ਸੀ, ਜਿਸ ਨੂੰ ਹੁਣ ਦੁਬਾਰਾ ਸ਼ੁਰੂ ਕੀਤਾ ਗਿਆ ਹੈ।

About Author

Posted By City Home News

Leave a Reply

Your email address will not be published. Required fields are marked *