ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਇਸ ਵਾਰ 1 ਤਾਰੀਖ ਦੀ ਬਜਾਏ 28 ਅਗਸਤ ਨੂੰ ਰੱਖੜੀ ਵਾਲੇ ਦਿਨ ਜਾਰੀ ਕੀਤੀ ਜਾਵੇਗੀ।Mavan Dhiyan Satkar Yojana Update : ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਇਸ ਵਾਰ 1 ਤਾਰੀਖ ਦੀ ਬਜਾਏ 28 ਅਗਸਤ ਨੂੰ ਰੱਖੜੀ ਵਾਲੇ ਦਿਨ ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ। ਇਸ ਤਹਿਤ ਤਿੰਨ ਮਹੀਨਿਆਂ ਦੀ ਰਾਸ਼ੀ ਇਕੱਠੀ ਦਿੱਤੀ ਜਾਵੇਗੀ।
ਇਸ ਯੋਜਨਾ ਤਹਿਤ ਆਮ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ (SC/ST) ਦੀਆਂ ਔਰਤਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ਨੂੰ ਦੇਖਦੇ ਹੋਏ ਕਿਸ਼ਤ ਸਮੇਂ ਤੋਂ ਪਹਿਲਾਂ ਜਾਰੀ ਕੀਤੀ ਜਾ ਰਹੀ ਹੈ। ਇਸ ਸਨਮਾਨ ਰਾਸ਼ੀ ਨਾਲ ਕੀਤੇ ਕੰਮਾਂ ਸਬੰਧੀ ਔਰਤਾਂ ਵੱਲੋਂ ਸਾਂਝੀਆਂ ਕੀਤੀਆਂ ਖੁਸ਼ੀ ਦੀਆਂ ਵੀਡੀਓਜ਼ ਦੇਖ ਕੇ ਮਨ ਨੂੰ ਸੰਤੋਖ ਮਿਲਦਾ ਹੈ।CM ਬੋਲੇ- ਰੱਖੜੀ ਵਾਲੇ ਦਿਨ ‘ਟੂੰ-ਟੂੰ’ ਹੋ ਜਾਵੇਗੀ
CM ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਆਮ ਤੌਰ ’ਤੇ ਯੋਜਨਾ ਦੀ ਕਿਸ਼ਤ ਹਰ ਮਹੀਨੇ ਦੀ 1 ਤਾਰੀਖ ਨੂੰ ਜਾਰੀ ਹੁੰਦੀ ਹੈ, ਪਰ 28 ਅਗਸਤ ਨੂੰ ਰੱਖੜੀ ਹੈ। ਰੱਖੜੀ ’ਤੇ ਭਰਾ ਜਾਂ ਪੇਕੇ ਪਰਿਵਾਰ ਵੱਲੋਂ ਸ਼ਗਨ ਦਿੱਤਾ ਜਾਂਦਾ ਹੈ। ਇਸ ਲਈ ਰੱਖੜੀ ਵਾਲੇ ਦਿਨ ਹੀ ਕਿਸ਼ਤ ਖਾਤਿਆਂ ਵਿੱਚ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਰੱਖੜੀ ਵਾਲੇ ਦਿਨ ‘ਟੂੰ-ਟੂੰ’ ਹੋ ਜਾਵੇਗੀ।









