CITY HOME NEWS

Homeludhianaਵਿਧਾਇਕਾਂ ਦੇ ‘ਪਰਿਵਾਰਵਾਦ’ ਨੇ ਨਿਗਮ ਦਾ ਮਾਹੌਲ ਕੀਤਾ ਖ਼ਰਾਬ : ਬਾਂਸਲ

Ludhiana : ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ ਗਠਨ ਨੂੰ ਲੈਕੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਵਿਵਾਦ ਹੁਣ ਨਿਗਮ ਦੇ ਕੰਮਕਾਜ ਅਤੇ ਲੋਕਤੰਤਰਿਕ ਪ੍ਰਬੰਧ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਿਹਾ ਹੈ। ਭਾਜਪਾ ਨੇਤਾ ਪਰਵੀਨ ਬਾਂਸਲ ਨੇ ਦੋਸ਼ ਲਗਾਇਆ ਕਿ ਹਾਈਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਕੁਝ ਵਿਧਾਇਕ ਆਪਣੇ ਨਿੱਜੀ ਅਤੇ ਪਰਿਵਾਰਕ ਹਿੱਤਾਂ ਨੂੰ ਅੱਗੇ ਰੱਖਦੇ ਹੋਏ ਕਮੇਟੀ ਦੇ ਗਠਨ ਵਿੱਚ ਦਖ਼ਲ ਦੇ ਰਹੇ ਹਨ। ਬਾਂਸਲ ਨੇ ਕਿਹਾ ਕਿ ਤਿੰਨ-ਚਾਰ ਵਾਰ ਚੁਣੇ ਜਾ ਚੁੱਕੇ ਤਜਰਬੇਕਾਰ ਕੌਂਸਲਰਾਂ ਨੂੰ ਨਜ਼ਰਅੰਦਾਜ਼ ਕਰਕੇ ਵਿਧਾਇਕਾਂ ਵੱਲੋਂ ਆਪਣੇ ਪੁੱਤਰਾਂ ਨੂੰ ਐੱਫ਼ ਐਂਡ ਸੀ ਕਮੇਟੀ ਦਾ ਮੈਂਬਰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਨਗਰ ਨਿਗਮ ਦਾ ਹਾਊਸ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਕਰਨ ਦੀ ਬਜਾਏ ਸਿਆਸੀ ਟਕਰਾਅ ਦਾ ਅਖਾੜਾ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਨਗਰ ਨਿਗਮ ਹਾਊਸ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕੀਤਾ ਸੀ। ਉਸ ਸਮੇਂ ਮੁੱਖ ਮਕਸਦ ਸ਼ਹਿਰ ਦੀ ਬਿਹਤਰੀ ਸੀ, ਨਾ ਕਿ ਨਿੱਜੀ ਜਾਂ ਸਿਆਸੀ ਲਾਭ। ਇਸੇ ਕਾਰਨ ਉਸ ਦੌਰ ਵਿੱਚ ਸ਼ਹਿਰ ਵਿੱਚ ਵਿਕਾਸ ਦੇ ਕੰਮ ਨਜ਼ਰ ਆਉਂਦੇ ਸਨ, ਪਰ ਮੌਜੂਦਾ ਹਾਲਾਤਾਂ ਵਿੱਚ ਲੋਕਾਂ ਨੂੰ ਵਿਕਾਸ ਦੀ ਥਾਂ ਵਿਨਾਸ਼ ਜ਼ਿਆਦਾ ਨਜ਼ਰ ਆ ਰਿਹਾ ਹੈ।

About Author

Posted By City Home News

Leave a Reply

Your email address will not be published. Required fields are marked *