ਨਰਸਿੰਘਪੁਰ : ਮੱਧ ਪ੍ਰਦੇਸ਼ ਵਿਚ ਨਰਸਿੰਘਪੁਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦਾ ਵੀਡੀਓ ਇੰਟਰਨੈੱਟ ਮੀਡੀਆ ’ਤੇ ਬਹੁਤ ਵਾਇਰਲ ਹੋ ਰਿਹਾ ਹੈ। ਇਸ ਵਿਚ ਦਿਖ ਰਿਹਾ ਹੈ ਕਿ ਵਿਦਿਆਰਥਣਾਂ ਤੋਂ ਸਕੂਲ ਦੇ ਬਰਤਨ ਧੁਆਏ ਜਾ ਰਹੇ ਹਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਲਾਕ ਸਿੱਖਿਆ ਅਧਿਕਾਰੀ (ਬੀਈਓ) ਨੇ ਸਕੂਲ ਦੇ ਪ੍ਰਿੰਸੀਪਲ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲਾ ਜ਼ਿਲ੍ਹੇ ਦੇ ਪਿੰਡ ਰਾਜਾ ਕਛਾਰ ਸਥਿਤ ਸਰਕਾਰੀ ਸਕੂਲ ਦਾ ਦੱਸਿਆ ਜਾ ਰਿਹਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬੀਈਓ ਸਿਧਾਂਤ ਬਾਗੜੇ ਨੇ ਕਿਹਾ ਕਿ ਵਾਇਰਲ ਵੀਡੀਓ ਦੀ ਜਾਂਚ ਕਰਵਾਈ ਜਾ ਰਹੀ ਹੈ। ਸੰਬੰਧਿਤ ਸਕੂਲ ਦੇ ਪ੍ਰਿੰਸੀਪਲ ਅਤੇ ਸਹਾਇਕ ਸਟਾਫ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਗਿਆ ਹੈ। ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਅੱਗੇ ਕਾਰਵਾਈ ਕੀਤੀ ਜਾਵੇਗੀ।









