CITY HOME NEWS

HomeludhianaCM Mann ਤੇ ਮੁਹਾਲੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ

ਮੁਹਾਲੀ : ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਹਾਲੀ ਸਥਿਤ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲੀ ਹੈ। ਇਸ ਸੂਚਨਾ ਤੋਂ ਬਾਅਦ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸਨ ‘ਚ ਤਰਥੱਲੀ ਮਚ ਗਈ ਹੈ ਅਤੇ ਸਾਰੇ ਸੁਰੱਖਿਆ ਬਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਇਹ ਧਮਕੀ ਭਰੀ ਈ-ਮੇਲ ਮੁੱਖ ਮੰਤਰੀ ਦਫ਼ਤਰ ਦੇ ਨਾਲ-ਨਾਲ ਕਈ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਹੈ। ਈ-ਮੇਲ ਵਿੱਚ ਲਿਖਿਆ ਗਿਆ ਹੈ ਕਿ 13 ਸਤੰਬਰ ਤੱਕ ਮੁਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਕੋਈ ਵੀ ਮੈਚ ਦੇਖਣ ਨਾ ਜਾਵੇ। ਇਸ ਮੇਲ ਵਿੱਚ ਆਈਫੋਨ, ਐਂਡਰਾਇਡ ਅਤੇ ਆਈਪੈਡ ਬੈਟਰੀ ਬੰਬ ਚਲਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲਿਆਂ ਨੇ ਖੁਦ ਨੂੰ ‘ਖਾਲਿਸਤਾਨ ਨੈਸ਼ਨਲ ਆਰਮੀ’ ਅਤੇ ‘ਬੱਬਰ ਖਾਲਸਾ’ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਹੈ।

ਧਮਕੀ ਦੀ ਖ਼ਬਰ ਮਿਲਦਿਆਂ ਹੀ ਬੰਬ ਨਿਰੋਧਕ ਦਸਤੇ, ਡੌਗ ਸਕੁਐਡ ਅਤੇ ਖੁਫ਼ੀਆ ਏਜੰਸੀਆਂ ਦੀਆਂ ਟੀਮਾਂ ਤੁਰੰਤ ਹਰਕਤ ਵਿੱਚ ਆ ਗਈਆਂ।

ਮੁੱਖ ਮੰਤਰੀ ਦੀ ਰਿਹਾਇਸ਼, ਚੰਡੀਗੜ੍ਹ ਵਿਧਾਨ ਸਭਾ ਅਤੇ ਸਰਕਾਰੀ ਦਫ਼ਤਰਾਂ ਦੇ ਆਸ-ਪਾਸ ਸੁਰੱਖਿਆ ਘੇਰਾ ਮਜ਼ਬੂਤ ਕਰ ਦਿੱਤਾ ਗਿਆ ਹੈ।

About Author

Posted By City Home News

Leave a Reply

Your email address will not be published. Required fields are marked *