CITY HOME NEWS

HomenewsBig Breaking : ਸਰਕਾਰ ਝੁਕੀ, ਕਿਸਾਨਾਂ ਦਾ ਧਰਨਾ ਖ਼ਤਮ

ਮੁਹਾਲੀ: ਪੰਜਾਬ ਦੇ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਲਗਭਗ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਿਸਾਨ ਹੁਣ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਮੁਹਾਲੀ-ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਲੜੀਵਾਰ ਧਰਨੇ ‘ਤੇ ਬੈਠੇ ਸਨ।

ਦੱਸ ਦਈਏ ਕਿ ਲੰਘੀ ਰਾਤ ਪੰਜਾਬ ਭਵਨ ਵਿਖੇ ਐੱਸਕੇਐੱਮ ਦੇ ਆਗੂਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਸਰਕਾਰ ਦੀ ਤਰਫੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਸ਼ਾਮਲ ਹੋਏ ਸਨ। ਲਗਭਗ ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੀ ਵੰਡ ਦੇ ਪੁਰਾਣੇ ਸਮਝੌਤੇ ਰੱਦ ਕਰਨ, ਕਰਜ਼ਾ ਮੁਆਫ਼ੀ, ਐੱਸਐੱਸਪੀ ਸਮੇਤ ਹੋਰ ਕਈ ਅਹਿਮ ਮੰਗਾਂ ਬਾਰੇ ਆਪਸੀ ਸਹਿਮਤੀ ਬਣੀ ਸੀ। ਇਸ ਸਬੰਧੀ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਹੈ। ਹਾਲਾਂਕਿ ਕਿ ਸਵੇਰੇ ਵੀ ਸਰਕਾਰ ਨੇ ਡਰਾਫਟ ਪੱਤਰ ਕਿਸਾਨਾਂ ਨੂੰ ਦਿਖਾਇਆ ਸੀ, ਜਿਸ ‘ਤੇ ਇਤਰਾਜ਼ ਲਗਾ ਕੇ ਕਿਸਾਨਾਂ ਨੇ ਉਸ ਨੂੰ ਰੱਦ ਕਰ ਦਿੱਤਾ ਸੀ।

ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਹੁਣ ਦੁਬਾਰਾ ਨਵੇਂ ਸਿਰਿਓ ਸੋਧਿਆ ਹੋਇਆ ਪੱਤਰ ਭੇਜ ਕੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਹੈ। ਜਿਸ ਨੂੰ ਪੜ੍ਹਨ ਤੋਂ ਬਾਅਦ ਕਿਸਾਨਾਂ ਨੇ ਜੈਕਾਰੇ ਛੱਡੇ ਅਤੇ ਖ਼ਤਮ ਕਰਨ ਦਾ ਐਲਾਨ ਕੀਤਾ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ।

ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਹੈ।ਰਾਜੇਵਾਲ ਨੇ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਘਰਾਂ ਨੂੰ ਵਾਪਸ ਜਾਣ ਵੇਲੇ ਕੋਈ ਹੱਲਾਂ ਗੁੱਲਾਂ ਨਾ ਕਰਨ। ਕਿਸਾਨਾਂ ਦੀਆਂ ਜੋ ਮੰਗਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ’ਚ ਪੂਰੀਆਂ ਹੋ ਸਕਦੀਆਂ ਹਨ, ਉਨ੍ਹਾਂ ’ਚੋਂ ਕਈਆਂ ਨੂੰ ਮੰਨ ਲਿਆ ਗਿਆ ਹੈ। ਪੰਜਾਬ ਵਿੱਚ ਗੰਨੇ ਦਾ ਭਾਅ ਵੀ ਵਧੇਗਾ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪੰਜਾਬ ਦੇ ਪਾਣੀਆਂ ਦੇ ਪੁਰਾਣੇ ਸਮਝੌਤੇ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਗੰਨੇ ਦਾ ਭਾਅ ਵੀ ਵਧਾਇਆ ਜਾਵੇਗਾ। ਬਾਕੀ ਕੇਂਦਰ ਤੋਂ ਪੂਰੀਆਂ ਹੋਣ ਵਾਲੀਆਂ ਮੰਗਾਂ ਨੂੰ ਲੈ ਕੇ ਕੇਂਦਰ ਨਾਲ ਗੱਲਬਾਤ ਕਰਨ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ।

About Author

Posted By City Home News

Leave a Reply

Your email address will not be published. Required fields are marked *