CITY HOME NEWS

HomeNATIONALਹੜ੍ਹ ਨੇ ਮਚਾਈ ਤਬਾਹੀ : 15 ਜ਼ਿਲ੍ਹਿਆਂ ਦੇ 47 ਲੱਖ ਲੋਕ ਪ੍ਰਭਾਵਿਤ

ਪਟਨਾ : ਬਿਹਾਰ ’ਚ ਹੜ੍ਹ ਦਾ ਦਾਇਰਾ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਪ੍ਰਭਾਵਿਤ ਲੋਕਾਂ ਦੀ ਗਿਣਤੀ 47 ਲੱਖ ਤੋਂ ਪਾਰ ਪਹੁੰਚ ਗਈ ਹੈ। ਸੂਬੇ ਦੇ 15 ਜ਼ਿਲ੍ਹਿਆਂ ਦੇ 88 ਪ੍ਰਖੰਡਾਂ ਤੇ 561 ਪੰਚਾਇਤਾਂ ’ਚ 47 ਲੱਖ ਲੋਕ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਇਸ ਦੌਰਾਨ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਤੇ ਬਚਾਅ ਕਾਰਜ ਤੇਜ਼ ਕਰਨ ਦੇ ਨਾਲ-ਨਾਲ ਅਨਾਜ, ਪਸ਼ੂਆਂ ਲਈ ਚਾਰਾ, ਦਵਾਈਆਂ ਤੇ ਹੋਰ ਜ਼ਰੂਰੀ ਸਮੱਗਰੀ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਚੁਣੌਤੀ ਵੀ ਵਧਦੀ ਜਾ ਰਹੀ ਹੈ। ਗੰਗਾ, ਗੰਡਕ, ਕੋਸੀ ਤੇ ਸੋਨ ਦਰਿਆਵਾਂ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਬਰਕਰਾਰ ਹਨ।

ਹੜ੍ਹ ਪ੍ਰਭਾਵਿਤ ਲੋਕਾਂ ਲਈ ਸਮੁਦਾਇਕ ਰਸੋਈਆਂ ਦੀ ਗਿਣਤੀ ਵਧਾ ਕੇ 1194 ਕਰ ਦਿੱਤੀ ਗਈ ਹੈ। ਇਨ੍ਹਾਂ ਰਸੋਈਆਂ ਰਾਹੀਂ ਕਰੀਬ 52 ਲੱਖ ਲੋਕਾਂ ਨੂੰ ਦਿਨ ’ਚ ਦੋ ਵਾਰ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਪ੍ਰਭਾਵਿਤ ਪਰਿਵਾਰ ਨੂੰ ਭੋਜਨ ਦੀ ਕਮੀ ਨਹੀਂ ਹੋਣੀ ਚਾਹੀਦੀ। ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਸਮੁਦਾਇਕ ਰਸੋਈਆਂ ਦੀ ਗਿਣਤੀ ਹੋਰ ਵਧਾਉਣ ਲਈ ਵੀ ਕਿਹਾ ਗਿਆ ਹੈ।ਹੜ੍ਹ ਕਾਰਨ ਵੱਡੀ ਗਿਣਤੀ ’ਚ ਪਸ਼ੂਧਨ ਵੀ ਪ੍ਰਭਾਵਿਤ ਹੋਇਆ ਹੈ। ਇਸ ਲਈ ਪ੍ਰਭਾਵਿਤ ਇਲਾਕਿਆਂ ’ਚ ਹਰਾ ਤੇ ਸੁੱਕਾ ਚਾਰਾ ਉਪਲਬਧ ਕਰਵਾਉਣ ਦੇ ਨਾਲ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਦੀ ਵਿਵਸਥਾ ਕੀਤੀ ਜਾ ਰਹੀ ਹੈ। ਡੇਅਰੀ, ਪਸ਼ੂ ਤੇ ਮੱਛੀ ਸੰਸਾਧਨ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲਗਾਤਾਰ ਚਾਰੇ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

About Author

Posted By City Home News

Leave a Reply

Your email address will not be published. Required fields are marked *