ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਛੇ ਮਹੀਨੇ ਬਾਕੀ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਮੈਨੀਫੈਸਟੋ ਤਿਆਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਆਪਣੀ ਮੈਨੀਫੈਸਟੋ ਕਮੇਟੀ ਨੂੰ 9 ਤੋਂ ਵਧਾ ਕੇ 20 ਮੈਂਬਰ ਕਰ ਦਿੱਤਾ ਹੈ।
ਇਸ ਵਿਸਥਾਰਤ ਕਮੇਟੀ ਵਿੱਚ ਤਜਰਬੇਕਾਰ ਆਗੂਆਂ ਦੇ ਨਾਲ-ਨਾਲ ਔਰਤਾਂ ਅਤੇ ਨੌਜਵਾਨ ਆਗੂ ਵੀ ਸ਼ਾਮਲ ਹਨ, ਜਿਸ ਨਾਲ ਨੌਜਵਾਨ ਪੀੜ੍ਹੀ ਦੇ ਨਵੇਂ ਵਿਚਾਰਾਂ ਅਤੇ ਇੱਛਾਵਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਬਲਵਿੰਦਰ ਸਿੰਘ ਭੂੰਦੜ ਕਮੇਟੀ ਦੀ ਪ੍ਰਧਾਨਗੀ ਕਰਨਗੇ, ਜਦੋਂ ਕਿ ਦਲਜੀਤ ਸਿੰਘ ਚੀਮਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਐਨਕੇ ਸ਼ਰਮਾ ਵਰਗੇ ਤਜਰਬੇਕਾਰ ਆਗੂਆਂ ਦੇ ਨਾਲ,ਗੁਲਜਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠਾ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ, ਹਰਚਰਨ ਸਿੰਘ ਬੈਂਸ, ਬਲਦੇਵ ਸਿੰਘ ਖਹਿਰਾ, ਬੀਬੀ ਹਰਗੋਬਿੰਦ ਕੌਰ,ਕੰਚਨਪ੍ਰੀਤ ਕੌਰ, ਜ਼ਾਹਿਦਾ ਸੁਲੇਮਾਨ, ਸਰਬਜੀਤ ਸਿੰਘ ਝਿੰਜਰ, ਰਣਬੀਰ ਸਿੰਘ ਢਿੱਲੋਂ ਅਤੇ ਅਗਸਤਨ ਦਾਸ ਵਰਗੇ ਨਵੇਂ ਚਿਹਰਿਆਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।









