CITY HOME NEWS

Home ∕ Uncategorized ∕ CCTV ’ਚ ਕੈਦ ਹੋਇਆ ਹੈਰਾਨ ਕਰਨ ਵਾਲਾ ਮੰਜ਼ਰ

ਨਾਹਨ : ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਦੇ ਪਾਉਂਟਾ ਸਾਹਿਬ ’ਚ ਐਤਵਾਰ ਰਾਤ ਹਿਮਾਚਲ-ਉੱਤਰਾਖੰਡ ਸਰਹੱਦ ’ਤੇ ਯਮੁਨਾ ਪੁਲ ਤੋਂ ਇੱਕ ਵਿਅਕਤੀ ਨਦੀ ’ਚ ਛਾਲ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪਾਉਂਟਾ ਸਾਹਿਬ ’ਚ ਤਰਥੱਲੀ ਮਚ ਗਈ। ਪੂਰੀ ਘਟਨਾ ਗੋਵਿੰਦ ਘਾਟ ’ਤੇ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ। ਵਿਅਕਤੀ ਆਮ ਤਰੀਕੇ ਨਾਲ ਪੁਲ ’ਤੇ ਆਇਆ ਤੇ ਕੁਝ ਦੇਰ ਤੱਕ ਪਾਣੀ ਦੀ ਡੂੰਘਾਈ ਦੇਖਣ ਤੋਂ ਬਾਅਦ ਸਿੱਧਾ ਨਦੀ ’ਚ ਛਾਲ ਮਾਰ ਗਿਆ। ਘਟਨਾ ਤੋਂ ਬਾਅਦ ਵਿਅਕਤੀ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆ ਤੇ ਭਾਲ ਸ਼ੁਰੂ ਕਰ ਦਿੱਤੀ।ਕੈਮਰਿਆਂ ਤੇ ਹੋਰ ਸਾਧਨਾਂ ਰਾਹੀਂ ਵੀ ਵਿਅਕਤੀ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤੇ ਸਰਚ ਆਪਰੇਸ਼ਨ ਜਾਰੀ ਹੈ। ਘਟਨਾ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 54 ਸਾਲਾ ਨਿਤਿਨ ਗੁਪਤਾ ਪਿਛਲੇ ਕੁਝ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਮਾਨਸਿਕ ਤੌਰ ’ਤੇ ਪਰੇਸ਼ਾਨ ਸਨ।ਸੂਚਨਾ ਮਿਲਦੇ ਹੀ ਪਾਉਂਟਾ ਸਾਹਿਬ ਪੁਲਿਸ ਮੌਕੇ ’ਤੇ ਪਹੁੰਚੀ ਤੇ ਤੁਰੰਤ ਸਰਚ ਆਪਰੇਸ਼ਨ ਸ਼ੁਰੂ ਕੀਤਾ ਗਿਆ। ਵਿਅਕਤੀ ਦੀ ਭਾਲ ਲਈ ਗੋਤਾਖੋਰਾਂ ਦੀ ਟੀਮ ਯਮੁਨਾ ਨਦੀ ’ਚ ਤਲਾਸ਼ ਕਰ ਰਹੀ ਹੈ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਜਾਂਚ ਕਰ ਰਹੀ ਹੈ। ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ।

About Author

Posted By City Home News

Leave a Reply

Your email address will not be published. Required fields are marked *