ਚੰਡੀਗੜ੍ਹ: ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਜਾ ਰਹੀ ਤਲਾਸ਼ੀ ਅਤੇ ਜ਼ਬਤੀ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਦੇਰ ਰਾਤ ਵਿਸ਼ੇਸ਼ ਸੁਣਵਾਈ ਕੀਤੀ। ਜਸਟਿਸ ਸੰਜੇ ਵਸ਼ਿਸ਼ਠ ਦੀ ਅਗਵਾਈ ਵਾਲੀ ਬੈਂਚ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇੱਕ ਸੀਨੀਅਰ ਰੈਂਕ ਦੇ ਵਾਰੰਟ ਅਫ਼ਸਰ ਨੂੰ ਨਿਯੁਕਤ ਕਰਕੇ ਈਡੀ ਦੀ ਤਲਾਸ਼ੀ ਅਤੇ ਜ਼ਬਤੀ ਦੀ ਕਾਰਵਾਈ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਵਾਰੰਟ ਅਫ਼ਸਰ ਨੂੰ ਕਾਰਵਾਈ ਵਾਲੀ ਥਾਂ ਦਾ ਕਿਸੇ ਵੀ ਸਮੇਂ ਨਿਰੀਖਣ ਕਰਨ ਅਤੇ ਵੀਰਵਾਰ ਦੁਪਹਿਰ ਦੋ ਵਜੇ ਤੱਕ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਸੁਣਵਾਈ ਦੇਰ ਰਾਤ ਸ਼ੁਰੂ ਹੋਈ ਅਤੇ ਰਾਤ ਇੱਕ ਵਜੇ ਤੋਂ ਬਾਅਦ ਤੱਕ ਜਾਰੀ ਰਹੀ।









