CITY HOME NEWS

Home ∕ Local News ∕ ED ਦੀ ਵੱਡੀ ਕਾਰਵਾਈ: ਮੁਹਾਲੀ ਤੇ ਪਟਿਆਲਾ ‘ਚ ਛਾਪੇਮਾਰੀ

 ਪਟਿਆਲਾ: ਪਟਿਆਲਾ ਦੇ ਪੌਸ਼ ਇਲਾਕੇ ਅਰਬਨ ਅਸਟੇਟ ਵਿੱਚ ਅੱਜ ਸਵੇਰੇ ਉਸ ਸਮੇਂ ਤਰਥੱਲੀ ਮਚ ਗਈ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਦੋ ਵੱਖ-ਵੱਖ ਥਾਵਾਂ ‘ਤੇ ਅਚਾਨਕ ਛਾਪੇਮਾਰੀ ਕੀਤੀ। ਇਹ ਕਾਰਵਾਈ ਮੁੱਖ ਤੌਰ ‘ਤੇ ਅਰਬਨ ਅਸਟੇਟ ਫੇਜ਼-2 ਸਥਿਤ ਸ਼ੋਰੂਮ ਵਿੱਚ ਚੱਲ ਰਹੇ ਡੀ ਐਮ ਵੈੱਬ ਸਲਿਊਸ਼ਨ’ ਨਾਂ ਦੇ ਦਫ਼ਤਰ ‘ਤੇ ਕੇਂਦਰਿਤ ਰਹੀ।ਸੂਤਰਾਂ ਅਨੁਸਾਰ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰੀ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਤੜਕ ਸਵੇਰੇ ਹੀ ਮੌਕੇ ‘ਤੇ ਪਹੁੰਚ ਗਏ। ਇਮਾਰਤ ਵਿੱਚ ਦਾਖਲ ਹੁੰਦਿਆਂ ਹੀ ਟੀਮ ਨੇ ਪੂਰੇ ਇਲਾਕੇ ਨੂੰ ਆਪਣੇ ਘੇਰੇ ਵਿੱਚ ਲੈ ਲਿਆ ਅਤੇ ਅੰਦਰ ਆਉਣ-ਜਾਣ ਵਾਲਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ। ਸਥਾਨਕ ਲੋਕਾਂ ਅਤੇ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈ.ਟੀ. ਕੰਪਨੀ ਦੇ ਨਾਂ ਹੇਠ ਇੱਥੇ ਇੱਕ ਵੱਡਾ ਕਾਲ ਸੈਂਟਰ ਚਲਾਇਆ ਜਾ ਰਿਹਾ ਸੀ, ਜੋ ਦਿਨ-ਰਾਤ ਲਗਾਤਾਰ ਸਰਗਰਮ ਰਹਿੰਦਾ ਸੀ।ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਇਸ ਕਾਲ ਸੈਂਟਰ ਦੀ ਆੜ ਵਿੱਚ ਵੱਡੇ ਪੱਧਰ ‘ਤੇ ਵਿਦੇਸ਼ੀ ਨਾਗਰਿਕਾਂ ਨਾਲ ਧੋਖਾਧੜੀ ਜਾਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਕੀਤਾ ਜਾ ਰਿਹਾ ਸੀ। ਈਡੀ ਦੀ ਟੀਮ ਵੱਲੋਂ ਦਫ਼ਤਰ ਅੰਦਰ ਮੌਜੂਦ ਕੰਪਿਊਟਰ ਸਿਸਟਮ, ਲੈਪਟਾਪ, ਹਾਰਡ ਡਿਸਕਾਂ ਅਤੇ ਵਿੱਤੀ ਖਾਤਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਛਾਪੇਮਾਰੀ ਦੌਰਾਨ ਉੱਥੇ ਮੌਜੂਦ ਮੁਲਾਜ਼ਮਾਂ ਦੇ ਮੋਬਾਈਲ ਫ਼ੋਨ ਜ਼ਬਤ ਕਰ ਲਏ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਅਧਿਕਾਰੀਆਂ ਨੇ ਇਸ ਕਾਲ ਸੈਂਟਰ ਦੇ ਸੰਚਾਲਕਾਂ ਅਤੇ ਨਿਵੇਸ਼ਕਾਂ ਬਾਰੇ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਜਾਂਚ ਏਜੰਸੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ।

About Author

Posted By City Home News

Leave a Reply

Your email address will not be published. Required fields are marked *