CITY HOME NEWS

HomeludhianaPunjab Weather Update: ਮਿਲੇਗੀ ਗਰਮੀ ਤੋਂ ਰਾਹਤ! ਸੂਬੇ ’ਚ ਅਗਲੇ ਸੱਤ ਦਿਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਆਸਾਰ

 ਲੁਧਿਆਣਾ : ਪੰਜਾਬ ਵਿਚ ਮੌਨਸੂਨ ਦੀ ਸਰਗਰਮੀ ਫ਼ਿਲਹਾਲ ਕਮਜ਼ੋਰ ਬਣੀ ਹੋਈ ਹੈ ਪਰ ਅਗਲੇ ਕੁਝ ਦਿਨਾਂ ਦੌਰਾਨ ਵੱਖ-ਵੱਖ ਥਾਵਾਂ ’ਤੇ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਪਠਾਨਕੋਟ ਵਿਚ ਸਭ ਤੋਂ ਵੱਧ 53.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਰੂਪਨਗਰ ਵਿਚ 1.5 ਮਿਲੀਮੀਟਰ ਬਾਰਿਸ਼ ਪਈ।

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਿਹਾ। ਲੁਧਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.1 ਡਿਗਰੀ ਵੱਧ ਰਿਹਾ ਤੇ ਘੱਟੋ-ਘੱਟ ਤਾਪਮਾਨ 28.2 ਡਿਗਰੀ ਰਿਹਾ। ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 35.4, ਪਟਿਆਲਾ ਵਿਚ 36.5 ਅਤੇ ਫ਼ਰੀਦਕੋਟ ਵਿਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਵਿਚ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਬਠਿੰਡਾ ਹਵਾਈ ਅੱਡੇ ’ਤੇ ਦਰਜ ਹੋਇਆ।

ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 31 ਅਗਸਤ ਤੱਕ ਪੰਜਾਬ ਵਿਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਇਸ ਤੋਂ ਬਾਅਦ ਇਕ ਤੋਂ 4 ਸਤੰਬਰ ਤੱਕ ਕੁਝ ਥਾਵਾਂ ’ਤੇ ਬਾਰਿਸ਼ ਪੈਣ ਦੇ ਆਸਾਰ ਹਨ।

About Author

Posted By City Home News

Leave a Reply

Your email address will not be published. Required fields are marked *