CITY HOME NEWS

Home ∕ Local News ∕ ਰੱਖੜੀ ਮੌਕੇ ਮੁੱਖ ਮੰਤਰੀ ਨੇ 1.37 ਲੱਖ ਔਰਤਾਂ ਦੇ ਖਾਤੇ ’ਚ ਪਾਈ ਸਨਮਾਨ ਰਾਸ਼ੀ, ਕੀ ਤੁਹਾਡੇ ਹੋਈ ‘ਟੂੰ-ਟੂੰ’

ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ’ਚ ਰੱਖੇ ਗਏ ਸਮਾਗਮ ਨੂੰ ਵਰਚੂਅਲ ਤੌਰ ’ਤੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ’ਚੋਂ 68.6 ਲੱਖ ਔਰਤਾਂ ਦੇ ਖਾਤਿਆਂ ’ਚ 2381 ਕਰੋੜ ਰੁਪਏ ਪਹਿਲਾਂ ਹੀ ਟਰਾਂਸਫਰ ਕੀਤੇ ਜਾ ਚੁੱਕੇ ਹਨ।ਰੱਖੜੀ ਦੇ ਤਿਉਹਾਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 1.37 ਲੱਖ ਸਤਿਕਾਰ ਸਖੀਆਂ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪਹੁੰਚਾਉਣ ’ਚ ਸਤਿਕਾਰ ਸਖੀਆਂ ਦੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ’ਚ ਰੱਖੇ ਗਏ ਸਮਾਗਮ ਨੂੰ ਵਰਚੂਅਲ ਤੌਰ ’ਤੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ’ਚੋਂ 68.6 ਲੱਖ ਔਰਤਾਂ ਦੇ ਖਾਤਿਆਂ ’ਚ 2381 ਕਰੋੜ ਰੁਪਏ ਪਹਿਲਾਂ ਹੀ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ ਰੱਖਿਆ ਹੈ, ਜਦਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ, ਜਿਸ ਨਾਲ ਉਹ ਇਸ ਪਹਿਲਕਦਮੀ ਰਾਹੀਂ 200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦ੍ਰਿੜ੍ਹ ਰਹੇਗੀ ਤੇ ਜਦੋਂ ਤਕ ਪੰਜਾਬ ’ਚ ਆਪ ਸਰਕਾਰ ਹੈ, ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬੰਦ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰੱਖੜੀ ਦੇ ਤਿਉਹਾਰ ’ਤੇ ਪਹਿਲੀ ਕਿਸ਼ਤ ਜਾਰੀ ਕਰ ਕੇ ਮਹਿਲਾ ਲਾਭਪਾਤਰੀਆਂ ਨੂੰ ਰੱਖੜੀ ਦਾ ਵਿਸ਼ੇਸ਼ ਤੋਹਫ਼ਾ ਦਿੱਤਾ ਹੈ।

About Author

Posted By City Home News

Leave a Reply

Your email address will not be published. Required fields are marked *